ਕਿਸਾਨ ਅੰਦੋਲਨ ਤੋਂ ਪਰਤਣੇ ਸ਼ੁਰੂ ਹੋਏ ਕਿਸਾਨ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਦਿੱਲੀ ਸਰਹੱਦ ‘ਤੇ ਟਰੈਕਟਰ ਪਰੇਡ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਕਈ ਥਾਵਾਂ ‘ਤੇ ਹਿੰਸਕ ਝੜਪਾਂ ਕੀਤੀਆਂ ਗਈਆਂ ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜਖ਼ਮੀ ਹੋਏ ਅਤੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੀਟਿੰਗ ਬੁਲਾਈ ਅਤੇ 10-15 ਸੀਆਰਪੀਐਫ ਟੁਕੜੀਆਂ ਤੈਨਾਤ ਕੀਤੀਆਂ ਗਈਆਂ ਹਨ। ਪੰਜਾਬ, ਹਰਿਆਣਾ ਸਮੇਤ ਦਿੱਲੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ, ਪੰਜਾਬ ਦੇ ਕਿਸਾਨ ਪਰਤਣੇ ਸ਼ੁਰੂ ਹੋ ਗਏ ਹਨ। ਦਿੱਲੀ ਹਾਈਵੇਅ 'ਤੇ ਵੱਡੀ ਗਿਣਤੀ ਵਿੱਚ ਟਰੈਕਟਰ ਦਿਖਾਈ ਦਿੱਤੇ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਲਾਲ ਕਿਲ੍ਹੇ 'ਤੇ ਧਾਰਮਿਕ ਝੰਡਾ ਲਹਿਰਾਇਆ ਅਤੇ ਹਿੰਸਾ ਕੀਤੀ, ਉਹ ਕਿਸਾਨ ਮੋਰਚੇ ਦੇ ਹਿੱਸਾ ਨਹੀਂ ਸਨ।