ਪੰਜਾਬ

punjab

ETV Bharat / videos

ਪਰਮਿੰਦਰ ਢੀਂਡਸਾ ਨੇ ਅਕਾਲੀ ਦਲ 'ਤੇ ਜੰਮ ਕੇ ਸਾਧੇ ਨਿਸ਼ਾਨੇ - ਵਿਧਾਇਕ ਲਹਿਰਾ ਪਰਮਿੰਦਰ ਸਿੰਘ ਢੀਂਡਸਾ

By

Published : Jan 18, 2020, 11:41 PM IST

ਸਫ਼ਰ-ਏ-ਅਕਾਲੀ ਲਹਿਰ ਵਿੱਚ ਸ਼ਾਮਿਲ ਹੋਏ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਲਹਿਰਾ ਪਰਮਿੰਦਰ ਸਿੰਘ ਢੀਂਡਸਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਆਪਣਾ ਪੱਖ ਰੱਖਿਆ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਮਾਣਮੱਤੇ ਇਤਿਹਾਸ ਨੂੰ ਬਚਾਉਣ ਅਤੇ ਮੁੜ ਸੁਰਜੀਤ ਕਰਨ ਦੇ ਉਪਰਾਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚੋਂ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੁਣ ਅਗਲੀ ਭਵਿੱਖ ਦੀ ਰਣਨੀਤੀ ਤੇ ਪੁੱਛੇ ਜਾਣ 'ਤੇ ਢੀਂਡਸਾ ਨੇ ਕਿਹਾ ਕਿ ਅਗਲੀ ਰਣਨੀਤੀ ਸਭ ਦੇ ਨਾਲ ਮਿਲ ਕੇ ਬੈਠ ਕੇ ਵਿਚਾਰ ਕਰਕੇ ਹੀ ਤੈਅ ਕੀਤੀ ਜਾਵੇਗੀ। ਇਸ ਵੇਲੇ ਅਕਾਲੀ ਦਲ ਦੇ ਕਈ ਨੇਤਾ ਉਨ੍ਹਾਂ ਨਾਲ ਸੰਪਰਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਛੱਡ ਕੇ ਉਨ੍ਹਾਂ ਨਾਲ ਸ਼ਾਮਿਲ ਹੋਣਗੇ। ਮਨਪ੍ਰੀਤ ਸਿੰਘ ਬਾਦਲ ਜੋ ਖੁਦ ਬਾਦਲ ਪਰਿਵਾਰ ਨੂੰ ਛੱਡ ਕੇ ਆਪਣੀ ਪਾਰਟੀ ਬਣਾ ਚੁੱਕੇ ਹਨ ਅਤੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨਾਲ ਕਈ ਆਗੂ ਮੌਜੂਦ ਹਨ ਅਤੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ। ਅਕਾਲੀ ਦਲ ਅਤੇ ਕਾਂਗਰਸ ਦੀ ਸੋਚ ਨਹੀਂ ਮਿਲਦੀ। ਢੀਂਡਸਾ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪੂਰਾ ਵੀ ਕੀਤਾ ਜਾਵੇਗਾ। 1984 ਦੇ ਸਿੱਖ ਨਸਲਕੁਸ਼ੀ ਵਿੱਚ ਜਾਂਚ ਜਾਰੀ ਹੈ ਅਤੇ ਕਈ ਕੇਸਾਂ ਵਿੱਚ ਇਨਸਾਫ਼ ਮਿਲਿਆ ਵੀ ਹੈ। ਢੀਂਡਸਾ ਨੇ ਕਿਹਾ ਕਿ ਵਾਰ ਵਾਰ ਜਦੋਂ ਇੱਕੋ ਵਿਅਕਤੀ ਪ੍ਰਧਾਨ ਬਣਦਾ ਹੈ ਤਾਂ ਤਾਕਤ ਦਾ ਦੁਰਉਪਯੋਗ ਹੁੰਦਾ ਹੈ ਇਸ ਲਈ ਪ੍ਰਧਾਨ ਬਦਲੇ ਜਾਣਾ ਜ਼ਰੂਰੀ ਹੈ।

ABOUT THE AUTHOR

...view details