ਪੰਜਾਬ

punjab

ETV Bharat / videos

ਦਿੱਲੀ ਦੇ ਹਸਪਤਾਲ 'ਚ ਸੁਰੱਖਿਆ ਕਰਮਚਾਰੀਆਂ ਨਾਲ PM ਮੋਦੀ ਨੇ ਕੀਤੀ ਮੁਲਾਕਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ

By

Published : Oct 21, 2021, 1:22 PM IST

ਨਵੀਂ ਦਿੱਲੀ: ਭਾਰਤ ਨੇ ਵੀਰਵਾਰ ਨੂੰ 100 ਕਰੋੜ ਟੀਕੇ ਦੀ ਖੁਰਾਕ ਦਾ ਇਤਿਹਾਸਕ ਅੰਕੜਾ ਪਾਰ ਕਰ ਲਿਆ। ਕੋਵਿਡ ਦੇ ਖਿਲਾਫ ਇਹ ਉਪਲਬੱਧੀ 9 ਮਹੀਨੇ ਵਿਚ ਮਿਲੀ। 100 ਕਰੋੜ ਟੀਕੇ (100 crore vaccines) ਦੀ ਖੁਰਾਕ ਦਾ ਅੰਕੜਾ ਪਾਰ ਕਰਨ 'ਤੇ ਪੂਰੇ ਦੇਸ਼ ਵਿਚ ਜਸ਼ਨ ਦਾ ਮਾਹੌਲ ਹੈ। ਇਸ ਮੌਕੇ ਕੇਂਦਰ ਸਰਕਾਰ ਕਈ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਇੱਕ ਵੈਕਸੀਨੇਸ਼ਨ ਦੇ ਸੈਂਟਰ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਸਿਹਤ ਕਰਮਚਾਰੀਆਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ। ਜਿਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਪੀਐਮ ਮੋਦੀ ਨੂੰ ਕਿਹਾ ਕਿ ਤੁਹਾਡੇ ਆਉਣ ਨਾਲ ਸਾਡੇ ਵਿੱਚ ਹੌਸਲਾ ਭਰ ਗਿਆ ਹੈ ਉਨ੍ਹਾਂ ਨੇ ਪੀਐਮ ਮੋਦੀ ਦਾ ਤਹਿ ਦਿਲੋਂ ਸਵਾਗਤ ਤੇ ਧੰਨਵਾਦ ਕੀਤਾ।

ABOUT THE AUTHOR

...view details