400 ਸਾਲਾਂ ਪ੍ਰਕਾਸ਼ ਦਿਹਾੜੇ 'ਤੇ ਪੀਐਮ ਮੋਦੀ ਗੁਰਦੁਆਰਾ ਸੀਸ ਗੰਜ ਸਾਹਿਬ 'ਚ ਹੋਏ ਨਤਮਸਤਕ - ਗੁਰਦੁਆਰਾ ਸੀਸ ਗੰਜ ਸਾਹਿਬ
ਨਵੀਂ ਦਿੱਲੀ: ਹਿੰਦ ਦੀ ਚਾਦਰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ 400 ਸਾਲਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪੁਰਬ ਮੌਕੇ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਹੈਂਡਲ ਉੱਤੇ ਪੰਜਾਬੀ ਵਿੱਚ ਟਵੀਟ ਕਰਕੇ ਸਮੂਹ ਸੰਗਤ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਉੱਥੇ ਅੱਜ ਉਹ ਇਸ ਪਾਵਨ ਦਿਹਾੜੇ ਉੱਤੇ ਦਿੱਲੀ ਵਿੱਚ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਮਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਬਿਨਾਂ ਸੁਰੱਖਿਆ ਦੇ ਗਏ।
Last Updated : May 1, 2021, 10:45 AM IST