ਫਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਤੇ MSP ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਕਮੇਟੀ ਦਾ ਗਠਨ: ਤੋਮਰ
ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਤਿੰਨ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕਿ ਸ਼ੁਰੂ ਹੋਇਆ ਸੀ, ਗੁਰੂ ਨਾਨਕ ਜੀ ਦੇ ਗੁਰੂਪੁਰਬ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸੰਬੰਧੀ ਕੀਤੇ ਗਏ ਐਲਾਨ ਦਾ ਆਦਰ ਕਰਦੇ ਹੋਏ ਆਪਣੇ ਘਰਾਂ ਨੂੰ ਵਾਪਸ ਮੁੜ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਫ਼ਸਲੀ ਵਿਭਿੰਨਤਾ, ਜ਼ੀਰੋ-ਬਜਟ ਖੇਤੀ, ਅਤੇ ਐਮਐਸਪੀ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵੀ ਬਣਾਉਣ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਹੋਣਗੇ।