CM ਚਿਹਰਾ ਬਣਨ ਤੋਂ ਬਾਅਦ ਚੰਨੀ ਪਹੁੰਚੇ ਮਾਤਾ ਦੇ ਦਰਬਾਰ - ਪੰਜਾਬ ਵਿਧਾਨ ਸਭਾ ਚੋਣਾਂ 2022
ਬਿਲਾਸਪੁਰ, ਹਿਮਾਚਲਪ੍ਰਦੇਸ਼: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਿਲਾਸਪੁਰ ’ਚ ਮਾਤਾ ਨੈਣਾ ਦੇਵੀ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਬੀਤੇ ਦਿਨ ਲੁਧਿਆਣਾ ਫੇਰੀ ’ਤੇ ਆਏ ਸੀ। ਆਪਣੇ ਪੰਜਾਬ ਫੇਰੀ ਦੌਰਾਨ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ। ਇਸ ਤੋਂ ਇਲਾਵਾ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਨਵਾਂ ਗਾਣਾ ਜਾਰੀ ਕੀਤਾ ਗਿਆ ਹੈ। ਇਸ ਗੀਤ ਨੂੰ ਪਾਰਟੀ ਵੱਲੋਂ ਚੋਣ ਮੁਹਿੰਮ ਲਈ ਅਹਿਮ ਦੱਸਿਆ ਜਾ ਰਿਹਾ ਹੈ।