ਗਣਤੰਤਰ ਦਿਵਸ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਇਸ ਵਾਰ ਦੀ ਝਾਂਕੀ
ਨਵੀਂ ਦਿੱਲੀ: 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਇਸ ਵਾਰ ਪੰਜਾਬ ਦੀ ਝਾਂਕੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਬਾਰੇ ਜ਼ਿਆਦਾ ਜਾਣਕਾਰੀ ਲਈ ਈਟੀਵੀ ਭਾਰਤ ਨੇ ਪੰਜਾਬ ਪਬਲਿਕ ਰਿਲੇਸ਼ਨਜ਼ ਡਿਪਾਰਟਮੈਂਟ ਦੇ ਡਿਪਟੀ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅਨੋਖੀ ਝਾਂਕੀ ਤਿਆਰ ਕੀਤੀ ਗਈ ਹੈ। ਇਹ ਝਾਂਕੀ ਇਨਾਮਾਂ ਤੋਂ ਉੱਪਰ ਉਠ ਕੇ ਹੈ। ਇਸ ਦਾ ਇਕੋਂ-ਇੱਕ ਮਕਸਦ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਜਲਿਆਂਵਾਲਾ ਬਾਗ਼ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਝਾਂਕੀ ਗਣਤੰਤਰ ਦਿਵਸ 'ਤੇ ਪੇਸ਼ ਕੀਤੀ ਗਈ ਸੀ।