'ਇਤਿਹਾਸ ਦਾ ਸਭ ਤੋਂ ਲੰਮਾ ਬਜਟ ਭਾਸ਼ਣ ਖੋਖਲਾ' - nirmala sitharaman budget speech
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਦੇਸ਼ ਦਾ ਆਮ ਸਾਲਾਨਾ ਬਜਟ 2020-21 ਪੇਸ਼ ਕੀਤਾ। ਉਨ੍ਹਾਂ ਲੋਕ ਸਭਾ 'ਚ ਬਜਟ ਪੇਸ਼ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਉੱਥੇ ਹੀ ਇਸ ਬਜਟ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਆਮ ਬਜਟ ਨੂੰ ਖੋਖਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ 'ਚ ਕੁੱਝ ਨਵਾਂ ਨਹੀਂ ਹੈ ਅਤੇ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਕੁੱਝ ਵੀ ਨਹੀਂ ਕੀਤਾ ਗਿਆ।