Rajouri Encounter: ਫੌਜ ਵਲੋਂ ਮੁੱਠਭੇੜ 'ਚ ਦੋ ਅੱਤਵਾਦੀ ਢੇਰ - ਆਈ.ਜੀ.ਪੀ ਜੰਮੂ ਮੁਕੇਸ਼ ਸਿੰਘ
ਰਾਜੌਰੀ: ਰਾਜੌਰੀ ਮੁੱਠਭੇੜ ਵਿੱਚ ਦੋ ਅੱਤਵਾਦੀ ਮਾਰੇ ਜਾਣ ਦੀ ਖ਼ਬਰ ਹੈ। ਇਸ ਦੇ ਸਬੰਧ 'ਚ ਅਧਿਕਾਰੀਆਂ ਨੇ ਦੱਸਿਆ ਕਿ ਰਾਜੌਰੀ ਜ਼ਿਲ੍ਹੇ ਦੇ ਥਾਨਾਮੰਡੀ ਖੇਤਰ ਵਿੱਚ ਸ਼ੁੱਕਰਵਾਰ ਸਵੇਰੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ। ਜਿਸ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਆਈ.ਜੀ.ਪੀ ਜੰਮੂ ਮੁਕੇਸ਼ ਸਿੰਘ ਨੇ ਈ.ਟੀ.ਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਖੇਤਰ ਵਿੱਚ 3 ਤੋਂ 4 ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਦੇ ਅਧਾਰ 'ਤੇ, ਸ਼ਨੀਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਮੁੱਠਭੇੜ ਵਿੱਚ ਦੋ ਅੱਤਵਾਦੀਆਂ ਨੂੰ ਗੋਲੀ ਮਾਰ ਦਿੱਤੀ ਗਈ। ਇਸ ਤੋਂ ਪਹਿਲਾਂ ਆਈ.ਜੀ.ਪੀ ਜੰਮੂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕਿਹਾ ਸੀ, ਕਿ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਸ਼ੁਰੂ ਹੋ ਗਈ ਹੈ।