'ਕਿਸਾਨੀ ਅੰਦੋਲਨ ਨੂੰ ਅਕਾਲੀ ਦਲ ਦਾ ਪੂਰਾ ਸਮਰਥਨ' - ਖੇਤੀਬਾੜੀ ਕਾਨੂੰਨਾਂ
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਭਵਨ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਨਾਲ ਹੀ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ ਹੈ। ਕਿਸਾਨ ਗੱਲ ਕਰਨ ਲਈ ਤਿਆਰ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਕਹਿੰਦੀ ਕੁਝ ਹੋਰ ਹੈ ਅਤੇ ਕਰਦੀ ਕੁਝ ਹੋਰ ਹੀ ਹੈ। ਕਿਸਾਨ ਅੰਦੋਲਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰਾ ਸਮਰਥਨ ਹੈ।