ਕੋਰੋਨਾ ਮਰੀਜ਼ਾ ਲਈ ਮਸੀਹਾ ਬਣਿਆ ਸਿੱਖ ਮੋਟਰਸਾਈਕਲ ਕਲੱਬ - ਸਿੱਖ ਮੋਟਰਸਾਈਕਲ ਕਲੱਬ
ਜੰਮੂ: ਇਕ ਪਾਸੇ ਜਿੱਥੇ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਈ ਅਜਿਹੀ ਸੰਸਥਾਵਾਂ ਵੀ ਹਨ ਜੋ ਇਸ ਦੌਰ ’ਚ ਕੋਰੋਨਾ ਮਰੀਜ਼ਾਂ ਦੀ ਸੇਵਾ ਕਰ ਰਹੀਆਂ ਹਨ। ਇਸ ਦੌਰਾਨ ਸਿੱਖਾਂ ਵੱਲੋਂ ਵਧ ਚੜ੍ਹ ਕੇ ਕੋਰੋਨਾ ਮਰੀਜ਼ਾਂ ਦੀ ਸੇਵਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੀ ਜੰਮੂ ’ਚ ਸਿੱਖ ਮੋਟਰਸਾਈਕਲ ਕਲੱਬ ਜੋ ਕੋਰੋਨਾ ਮਰੀਜ਼ਾਂ ਤੱਕ ਖਾਣਾ ਪਹੁੰਚਾ ਰਹੀ ਹੈ। ਸਿੱਖ ਮੋਟਰਸਾਈਕਲ ਕਲੱਬ ਦੇ ਫਾਉਂਡਰ ਦਾ ਕਹਿਣਾ ਹੈ ਕਿ ਉਹ ਸ਼ੁਰੂ ਤੋਂ ਹੀ ਲੋਕਾਂ ਦੀ ਸੇਵਾ ਕਰ ਰਹੇ ਹਨ ਪਿਛਲੇ ਸਾਲ ਵੀ ਉਨ੍ਹਾਂ ਵੱਲੋਂ ਹਰ ਇੱਕ ਵਿਅਕਤੀ ਤੱਕ ਜਰੂਰਤ ਦਾ ਸਮਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਾਲ ਵੀ ਉਹ ਕੋਰੋਨਾ ਮਰੀਜ਼ਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਤੱਕ ਸਵੇਰ ਦਾ ਨਾਸ਼ਤਾ, ਦੁਪਹਿਰ ਦਾ ਖਾਣਾ ਅਤੇ ਰਾਤ ਦਾ ਖਾਣਾ ਪਹੁੰਚਾ ਰਹੇ ਹਨ। ਇਸ ਸਮੇਂ ਕਾਫੀ ਲੋਕਾਂ ਦੀ ਲੋੜ ਹੈ ਅਤੇ ਉਹ ਉਨ੍ਹਾਂ ਲੋਕਾਂ ਦੀ ਸੇਵਾ ਕਰਨ ਲਈ ਹਾਜਿਰ ਹਨ।
Last Updated : May 7, 2021, 4:18 PM IST