ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਖਰੜੇ ਵਾਪਿਸ ਕੀਤੇ ਜਾਣ: ਸੁਖਬੀਰ ਬਾਦਲ - ਸ਼੍ਰੋਮਣੀ ਅਕਾਲੀ ਦਲ
ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫ਼ਦ ਗ੍ਰਹਿ ਮੰਤਰੀ ਅਮਿ ਸ਼ਾਹ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ 'ਚੋਂ ਫ਼ੌਜੀ ਅਧਿਕਾਰੀਆਂ ਵੱਲੋਂ ਚੁੱਕੇ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਕਰਨ ਦੀ ਅਪੀਲ ਕੀਤੀ।