ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿੰਮਦਰ ਸਾਹਿਬ ਪਟਨਾ ਸਾਹਿਬ 'ਚ ਸਮਾਗਮਾਂ ਦੀ ਹੋਈ ਸ਼ੁਰੂਆਤ - ਦਸਮ ਪਿਤਾ ਦੇ ਪ੍ਰਕਾਸ਼ ਪੁਰਬ
ਪਟਨਾ: ਭਲਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਤਖ਼ਤ ਸ੍ਰੀ ਹਰਿੰਮਦਰ ਸਾਹਿਬ ਪਟਨਾ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸਮਾਗਮਾਂ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਰਹੀ ਹੈ। ਇਸ ਸਮਾਗਮ ਵਿੱਚ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਦਾ ਸੰਗਤ ਨੇ ਅਨੰਦ ਮਾਣਿਆ। ਇਸ ਦੇ ਨਾਲ ਹੀ ਦਾਣਾਪੁਰ ਅਵਸਥੀ ਘਾਟ ਸਥਿਤ ਹਾਂਡੀ ਸਾਹਿਬ ਗੁਰਦੁਆਰਾ ਸਤਨਾਮ, ਵਾਹਿਗੁਰੂ ਸਤਨਾਮ, ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ।
Last Updated : Jan 19, 2021, 3:34 PM IST