ਸਾਬਕਾ MP ਨੇ ਕਰਤਾਰਪੁਰ ਲਾਂਘੇ 'ਤੇ ਫ਼ੀਸ ਨੂੰ ਦੱਸਿਆ ਜਾਇਜ਼ - ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ
ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਉੱਪਰ ਪਾਕਿਸਤਾਨ ਵੱਲੋਂ ਦਰਸ਼ਨਾਂ ਲਈ ਫ਼ੀਸ ਲਗਾਏ ਜਾਣ 'ਤੇ ਸਾਬਕਾ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਦਾ ਕਹਿਣਾ ਹੈ ਕਿ ਪਾਕਿਸਤਾਨ ਇੱਕ ਗ਼ਰੀਬ ਮੁਲਕ ਹੈ ਅਤੇ ਲਾਂਘੇ ਦੀ ਸੜਕ ਦੀ ਸਾਂਭ ਸੰਭਾਲ ਅਤੇ ਸੇਵਾ ਲਈ ਪਾਕਿਸਤਾਨ ਸਰਕਾਰ ਵੱਲੋਂ ਲਾਈ ਗਈ ਫ਼ੀਸ ਕੋਈ ਨਾਜਾਇਜ਼ ਨਹੀਂ ਹੈ । ਉਨ੍ਹਾਂ ਕਿਹਾ ਕਿ ਜੇਕਰ ਫੀਸ ਦੇ ਕੇ ਸਿੱਖ ਆਪਣੇ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰ ਸਕਦੇ ਹਨ ਤਾਂ ਇਸ ਵਿਚ ਕੋਈ ਮਾੜੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਫ਼ੀਸ ਨਹੀਂ ਦੇ ਸਕਦੇ ਉਨ੍ਹਾਂ ਦੀ ਮਦਦ ਲਈ ਸਰਕਾਰਾਂ ਅਤੇ ਗੁਰਦੁਆਰਾ ਕਮੇਟੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਵਿਰਾਸਤ ਬਹੁਤ ਅਮੀਰ ਹੈ ਅਤੇ ਸਿੱਖ ਜਥੇਬੰਦੀਆਂ ਵੱਲੋਂ ਫ਼ੀਸ ਦਾ ਵਿਰੋਧ ਕਰਨਾ ਗ਼ਲਤ ਹੈ।