ਦੇਸ਼ ਦਾ ਕਿਸਾਨ ਪਰਿਵਾਰ ਸਮੇਤ ਦਿੱਲੀ ਬਾਰਡਰਾਂ 'ਤੇ ਕਰ ਰਿਹਾ ਸੰਘਰਸ਼:ਭਗਵੰਤ ਮਾਨ - ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ
ਨਵੀਂ ਦਿੱਲੀ: ਲੋਕ ਸਭਾ ਮੈਂਬਰ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੇਸ਼ ਦਾ ਅੰਨਦਾਤਾ ਕਈ ਮਹੀਨਿਆਂ ਤੋਂ ਪਰਿਵਾਰਾਂ ਸਮੇਤ ਦਿੱਲੀ ਦੀਆਂ ਬਰੂਹਾਂ 'ਤੇ ਬੈਠਾ ਹੋਇਆ ਪਰ ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਵਲੋਂ ਦੂਜੇ ਦੇਸ਼ਾਂ ਦੇ ਲੋਕਾਂ ਲਈ ਟਵੀਟ ਤਾਂ ਕੀਤੇ ਜਾਂਦੇ ਹਨ ਪਰ ਕਈ ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ, ਉਨ੍ਹਾਂ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਇੱਕ ਵੀ ਟਵੀਟ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਤਾਂ ਕਿਹਾ ਜਾਂਦਾ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਕੀਤੀ ਜਾ ਰਹੀ।
Last Updated : Jul 22, 2021, 1:59 PM IST