ਜਿਹੜੇ ਹੱਕ ਕਿਸਾਨਾਂ ਨੂੰ ਸਦੀਆਂ ਦੀ ਲੜਾਈ 'ਚ ਮਿਲੇ ਸੀ ਉਸ ਨੂੰ ਸਰਕਾਰ ਖੋਹ ਰਹੀ ਹੈ; ਮਨੀਸ਼ ਤਿਵਾਰੀ
ਰਾਸ਼ਟਰਪਤੀ ਦੇ ਭਾਸ਼ਣ ਦੇ ਧੰਨਵਾਦ ਪ੍ਰਸਤਾਵ ਉੱਤੇ ਬੀਤੀ ਰਾਤ ਨੂੰ ਚਰਚਾ ਹੋਈ। ਇਸ ਚਰਚਾ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾਰੀ ਬੋਲੇ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੁੱਧ ਦਿੱਲੀ ਦੀਆਂ ਹੱਦਾਂ ਉੱਤੇ ਬੈਠੇ ਕਿਸਾਨਾਂ ਨੂੰ ਅੰਦੋਲਨ ਕਰਦੇ ਹੋਏ ਕਰੀਬ 70 ਦਿਨ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਲਗਦਾ ਹੈ ਕਿ ਇਹ ਕਾਨੂੰਨ ਕਿਸਾਨ ਹਿਤੈਸ਼ੀ ਹਨ ਤੇ ਇਹ ਕਿਸਾਨ ਪੱਖੀ ਹਨ ਤਾਂ ਭਾਰਤ ਦੇ ਕਿਸਾਨ ਇਨ੍ਹਾਂ ਦਾ ਵਿਰੋਧ ਕਿਉਂ ਕਰ ਰਹੇ ਹਨ ਇਸ ਉੱਤੇ ਕੇਂਦਰ ਸਰਕਾਰ ਨੂੰ ਸੋਚਣਾ ਚਾਹੀਦਾ ਹੈ।