ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ 'ਚ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ - gurudwara shri bangla sahib
ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਸਿੱਖ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ ਅਤੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੋਮਬਤੀਆਂ ਜੱਗਾ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਸਮਾਗਮ ਮੌਕੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੇ ਖ਼ਿਲਾਫ਼ ਗਵਾਹ ਦੇਣ ਵਾਲੇ ਜਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਦੋਹਾਂ ਨੇ 1984 ਦੀਆਂ ਆਪਣੀਆਂ ਕੌੜੀਆਂ ਯਾਦਾਂ ਨੂੰ ਸਾਂਝਾ ਕੀਤਾ। ਇਸ ਮੌਕੇ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਨਵੰਬਰ, 1984 ਦੇ ਹਲਾਤਾਂ ਨੂੰ ਬਿਆਨ ਕਰਦੀ ਹੈ। ਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਵਾਰ ਨੂੰ ਸਵੇਰੇ ਗੁਰੁਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਵੀ ਪਾਏ ਗਏ।