ਵੈਸ਼ਨੋ ਦੇਵੀ ਭਵਨ ’ਚ ਇੱਕ ਦੂਜੇ ਨੂੰ ਕੁਚਲਦਿਆਂ ਦਾ ਖੌਫਨਾਕ ਵੀਡੀਓ ਆਇਆ ਸਾਹਮਣੇ !
ਕੱਟੜਾ: ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਮਚੀ ਭਗਦੜ ਵਿੱਚ 12 ਲੋਕਾਂ ਦੀ ਮੌਤ ਹੋ ਗਈ ਜਦਕਿ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਨਵੇਂ ਸਾਲ ਦੇ ਮੌਕੇ 'ਤੇ ਸ਼ਰਧਾਲੂਆਂ ਦੀ ਭਾਰੀ ਭੀੜ ਸੀ, ਪਰ ਉਨ੍ਹਾਂ ਮੁਤਾਬਕ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਸਨ। ਹਾਦਸੇ ਦਾ ਖੌਫਨਾਕ ਦ੍ਰਿਸ਼ ਵੀ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਲੋਕ ਇੱਕ ਦੂਜੇ ਨੂੰ ਕੁਚਲਦੇ ਵਿਖਾਈ ਦੇ ਰਹੇ ਹਨ। ਲੋਕ ਇੱਕ ਦੂਜੇ ਨੂੰ ਕੁਚਲ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ ਜਿਸ ਕਾਰਨ ਜ਼ਿਆਦਾਤਰ ਔਰਤਾਂ ਅਤੇ ਬੱਚੇ ਪੈਰਾਂ ਹੇਠਾਂ ਕੁਚਲੇ ਗਏ। ਇਸ ਮੱਚੀ ਭਗਦੜ ਤੋਂ ਬਾਅਦ ਲੋਕਾਂ ਨੇ ਇੱਕ ਦੂਜੇ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਭਗਦੜ ਵਿੱਚ ਕਈ ਲੋਕ ਆਪਣੇ ਪਰਿਵਾਰਾਂ ਤੋਂ ਵਿਛੜ ਗਏ। ਹਾਦਸੇ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਨਵੇਂ ਸਾਲ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਹੋਏ ਸਨ, ਉੱਥੇ ਜਾਣ ਲਈ ਕੋਈ ਰਸਤਾ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਚੈੱਕ ਪੋਸਟ 'ਤੇ ਸ਼ਰਧਾਲੂਆਂ ਦੀਆਂ ਪਰਚੀਆਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਸੀ। ਇਸ ਕਾਰਨ ਇਮਾਰਤ ਵਿੱਚ ਭਾਰੀ ਭੀੜ ਹੋਈ।