ਪੰਜਾਬ

punjab

ETV Bharat / videos

1984 ਸਿੱਖ ਕਤਲੇਆਮ 'ਚ ਮਾਰੇ ਗਏ ਸਿੱਖਾਂ ਦੀ ਯਾਦਗਾਰ 'ਸੱਚ ਦੀ ਕੰਧ' - ਸੱਚ ਦੀ ਕੰਧ

By

Published : Nov 1, 2020, 6:24 PM IST

ਨਵੀਂ ਦਿੱਲੀ: 1984 ਵਿੱਚ ਭਾਰਤ ਦੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਸਿੱਖਾਂ ਵਿਰੁੱਧ ਹਿੰਸਾ ਭੜਕ ਗਈ ਸੀ, ਜਿਸ ਵਿੱਚ ਦੇਸ਼ ਭਰ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੇ ਆਪਣੀ ਜਾਨ ਗਵਾਈ ਸੀ। ਦਿੱਲੀ ਵਿਖੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ, ਜੋ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਰੱਖਦਾ ਹੈ,ਵੀ ਇਸ ਹਮਲੇ ਦਾ ਸ਼ਿਕਾਰ ਸੀ। ਦੇਸ਼ ਭਰ ਵਿੱਚ ਮਾਰੇ ਗਏ ਸਿੱਖਾਂ ਅਤੇ ਉਨ੍ਹਾਂ ਨੂੰ ਬਚਾਉਂਦੇ ਹੋਏ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਯਾਦ ਵਿੱਚ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ 'ਸੱਚ ਦੀ ਕੰਧ' ਬਣਾਈ ਗਈ ਹੈ। ਜੂਨ 2013 ਵਿੱਚ ਇਸ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਸ ਯਾਦਗਾਰ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਉਨ੍ਹਾਂ ਬੇਗੁਨਾਹਾਂ ਦੇ ਨਾਂਅ ਦਰਜ ਹਨ, ਜੋ 1984 ਵਿੱਚ ਮਾਰੇ ਗਏ ਸਨ।

ABOUT THE AUTHOR

...view details