ਮੀਂਹ ਤੋਂ ਦੇਸ਼ ਦੀ ਰਾਜਧਾਨੀ ਨੇ ਧਾਰਿਆ ਛੱਪੜ ਦਾ ਰੂਪ, ਦੇਖੋ ਵੀਡੀਓ - ਹੜ੍ਹ ਵਰਗੇ ਹਾਲਾਤ
ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ (ਐਤਵਾਰ) ਮੀਂਹ ਕਾਰਨ ਕਈ ਇਲਾਕਿਆਂ ਦੀਆਂ ਸੜਕਾਂ 'ਤੇ ਪਾਣੀ ਭਰ ਗਿਆ। ਵੀਡੀਓ ਵਿੱਚ ਤੁਸੀਂ ਦੇਖ ਰਹੇ ਸਕਦੇ ਹੋ ਕਿ ਯਮੁਨਾ ਬਾਜ਼ਾਰ ਖੇਤਰ ਵਿੱਚ ਕਿਸ ਤਰ੍ਹਾਂ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਇੱਥੇ ਭਾਰੀ ਪਾਣੀ ਭਰਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਐਤਵਾਰ ਹੋਣ ਕਾਰਨ ਟ੍ਰੈਫਿਕ ਜਾਮ ਹੋਣ ਦੀ ਸੰਭਾਵਨਾ ਘੱਟ ਹੈ।