ਮੁੱਖਿਆ ਨੂੰ ਮਿਲਣ ਆਏ ਕਿਸਾਨਾਂ ਨੂੰ ਕਿਉਂ ਦਿੱਤੇ ਗਏ ਇੰਨੇ ਤਸੀਹੇ: ਵੀਐਨ ਸਿੰਘ - ਅੱਥਰੂ ਗੈਸ .
ਨਵੀਂ ਦਿੱਲੀ: ਪੁਲਿਸ ਨੇ ਬੁਰਾੜੀ ਦੇ ਨਿਰੰਕਾਰੀ ਗਰਾਉਂਡ ਵਿਖੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ। ਅਖਿਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਕੌਮੀ ਕਨਵੀਨਰ ਵੀ. ਐਮ. ਸਿੰਘ ਨੇ ਵਿਰੋਧ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ, “ਅਸੀਂ 1 ਨਵੰਬਰ ਨੂੰ ਰਾਮ ਲੀਲਾ ਮੈਦਾਨ ਵਿਖੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਮੰਗੀ ਸੀ ਅਤੇ ਜਿਸ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁਣ ਬੁੜਾਰੀ ਵਿਖੇ ਨਿਰੰਕਾਰੀ ਗਰਾਉਂਡ ਅਲਾਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰੇਲੀ ਰਣਨਿਤੀ ਤਿਆਰ ਕੀਤੀ ਜਾ ਰਹੀ ਹੈ।