ਕਾਂਗਰਸੀ ਸਰਪੰਚ ਵੱਲੋਂ ਕਤਲ ਮਾਮਲੇ ਵਿੱਚ ਮ੍ਰਿਤਕ ਦੇਹ ਸੜਕ 'ਤੇ ਰੱਖ ਧਰਨਾ ਪ੍ਰਦਰਸ਼ਨ - Protest
ਗੁਰਦਾਸਪੁਰ: ਬੀਤੀ ਦੇਰ ਰਾਤ ਕਸਬਾ ਧਾਰੀਵਾਲ ਦੇ ਪਿੰਡ ਡਡਵਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨੇ ਆਪਣੇ ਸਾਥੀਆਂ ਨਾਲ ਮਿਲਕੇ ਇਕ ਨੌਜਵਾਨ ਦਾ ਕੁੱਟ ਕੁੱਟ ਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਮ੍ਰਿਤਕ ਦੇਹ ਨੂੰ ਨੈਸ਼ਨਲ ਹਾਈਵੇ 'ਤੇ ਰੱਖ ਰੋਸ ਪ੍ਰਦਰਸ਼ਨ ਕੀਤਾ ਤੇ ਕਿਹਾ ਕਿ ਜਿੰਨਾ ਚਿਰ ਦੋਸ਼ੀ ਗ੍ਰਿਫ਼ਤਾਰ ਨਹੀਂ ਹੁੰਦੇ ਤੇ ਸਰਪੰਚ ਦਾ ਸਾਥ ਦੇਣ ਵਾਲੇ ਪੁਲਿਸ ਕਰਮਚਾਰੀ ਮੁਅੱਤਲ ਨਹੀਂ ਹੁੰਦੇ ਉਨਾਂ ਚਿਰ ਉਹ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਕਰਨਗੇ ਅਤੇ ਨਾ ਹੀ ਧਰਨਾ ਸਮਾਪਤ ਕਰਨਗੇ।