ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਵੱਡਾ ਝਟਕਾ ! - Bikram Majithia in Amritsar East Assembly constituency
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦੀ ਸਿਆਸਤ ਭਖਦੀ ਜਾ ਰਹੀ ਹੈ। ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕਾ ਤੋਂ ਕਾਂਗਰਸ ਉਮੀਦਵਾਰ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹਲਕੇ ਵਿੱਚ ਭਾਟੀਆ ਬਿਰਾਦਰੀ ਵੱਲੋਂ ਬਿਕਰਮ ਮਜੀਠੀਆ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਸਿੱਧੂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਪਿਛਲੇ ਦਸ ਸਾਲਾਂ ਵਿੱਚ ਸ਼ਹਿਰ ਨੂੰ ਪਿੰਡ ਬਣਾ ਦਿੱਤਾ ਹੈ। ਭਾਟੀਆ ਬਿਰਾਦਰੀ ਨੇ ਇਲਜ਼ਾਮ ਲਗਾਇਆ ਹੈ ਕਿ ਸਿੱਧੂ ਵੱਲੋਂ ਇੱਕ ਵੀ ਵਿਕਾਸ ਦਾ ਕੰਮ ਨਹੀਂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਬਿਕਰਮ ਮਜੀਠੀਆ ਦਾ ਸਮਰਥਨ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਹਲਕੇ ਵਿੱਚ ਉਨ੍ਹਾਂ ਦੀ 20 ਹਜ਼ਾਰ ਦੇ ਕਰੀਬ ਵੋਟ ਹੈ।
Last Updated : Feb 3, 2023, 8:12 PM IST