ਕੇਂਦਰੀ ਜੇਲ੍ਹ 'ਚ ਬੰਦ ਭੋਲਾ ਸ਼ੂਟਰ ਦੀ ਹੋਈ ਮੌਤ - ਸਿਵਲ ਹਸਪਤਾਲ 'ਚ ਦਾਖਲ
ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 12 ਵਜੇ ਭੋਲਾ ਸ਼ੂਟਰ ਦੀ ਤਬੀਅਤ ਵਿਗੜ ਗਈ। ਜਿਸ ਤੋਂ ਬਾਅਦ 3 ਵਜੇ ਦੇ ਕਰੀਬ ਉਸ ਨੂੰ ਪੂਰੀ ਪੁਲਿਸ ਚੌਂਕੀ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿਸ ਦੀ ਸਵੇਰੇ 5.30 ਵਜੇ ਦੇ ਕਰੀਬ ਮੌਤ ਹੋ ਗਈ। ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ਼ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
Last Updated : Feb 3, 2023, 8:18 PM IST