ਮਜੀਠਾ ’ਚ ਵੋਟ ਪਾਉਣ ਤੋਂ ਬਾਅਦ ਆਪਣੀ ਪਤਨੀ ਤੇ ਸਿੱਧੂ ਬਾਰੇ ਕੀ ਬੋਲੇ ਮਜੀਠੀਆ ? - Bikram Majithia cast his vote in Assembly constituency Majithia
ਅੰਮ੍ਰਿਤਸਰ: ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਤੇ ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕਾ ਤੋਂ ਉਮੀਦਵਾਰ ਬਿਕਰਮ ਮਜੀਠੀਆ ਵੱਲੋਂ ਮਜੀਠਾ ਹਲਕੇ ਵਿੱਚ ਆਪਣੀ ਵੋਟ ਪਾਈ ਗਈ ਹੈ। ਇਸ ਦੌਰਾਨ ਮਜੀਠੀਆ ਨੇ ਦੱਸਿਆ ਕਿ ਉਨ੍ਹਾਂ ਦੀ ਗਿਨੀਵ ਕੌਰ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਹਨ। ਉਨ੍ਹਾਂ ਆਸ ਜਤਾਈ ਹੈ ਕਿ ਉਨ੍ਹਾਂ ਦੀ ਪਤਨੀ ਹਲਕੇ ਵਿੱਚ ਚੰਗਾ ਕੰਮ ਕਰੇਗੀ। ਇਸ ਦੌਰਾਨ ਮਜੀਠੀਆ ਨੇ ਇਹ ਵੀ ਕਿਹਾ ਕਿ ਹੋ ਸਕਦਾ ਹੈ ਉਹ ਆਪਣੀ ਵੋਟ ਅੰਮ੍ਰਿਤਸਰ ਪੂਰਬੀ ਵਿਧਾਨਸਭਾ ਹਲਕੇ ਦੀ ਕਰਵਾ ਲੈਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈਕੇ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਨਾਲ ਮਜੀਠੀਆ ਵੱਲੋਂ ਸਿੱਧੂ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਮਜੀਠੀਆ ਨੇ ਕਿਹਾ ਕਿ ਲੋਕ ਸਇਸ ਵਾਰ ਹੰਕਾਰ ਅਤੇ ਨਫਰਤ ਦੀ ਰਾਜਨੀਤੀ ਕਰ ਰਹੇ ਨਵਜੋਤ ਸਿੱਧੂ ਨੂੰ ਲੋਕ ਨਕਾਰਨਗੇ।
Last Updated : Feb 3, 2023, 8:17 PM IST