ਮਜੀਠੀਆ ਨੂੰ ਸੰਗਰੂਰ ਤੋਂ ਪਟਿਆਲਾ ਜੇਲ੍ਹ ’ਚ ਕੀਤਾ ਸ਼ਿਫਟ
ਪਟਿਆਲਾ: ਡਰੱਗ ਮਾਮਲੇ 'ਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਨੂੰ ਪਹਿਲਾਂ ਸੰਗਰੂਰ ਜੇਲ੍ਹ ਵਿੱਚ ਲਿਜਾਇਆ ਗਿਆ ਸੀ, ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਸੁਧਾਰ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਹੈ। ਇਸ ਮੌਕੇ ਮਜੀਠੀਆ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਵਿਖਾਈ ਦਿੱਤੇ। ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਸ ਮਸਲੇ ਨੂੰ ਲੈਕੇ ਪ੍ਰਸ਼ਾਸਨ ਦੇ ਪ੍ਰਬੰਧਾਂ ਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ, ਉਨ੍ਹਾਂ ਪੰਜਾਬ ਕਾਂਗਰਸ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਜਾਣ ਬੁਝ ਕੇ ਮਜੀਠੀਆ ਖਿਲਾਫ਼ ਝੂਠਾ ਪਰਚਾ ਕਰਵਾਇਆ ਗਿਆ ਹੈ।
Last Updated : Feb 3, 2023, 8:17 PM IST