ਫਿਰੋਜ਼ਪੁਰ ’ਚ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦਾ ਮਨਾਇਆ ਗਿਆ ਜਨਮਦਿਨ
ਫਿਰੋਜ਼ਪੁਰ: ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਸੀ ਕਿ ਪੰਜਾਬ ਪੁਲਿਸ ਵੱਲੋਂ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਜਨਮਦਿਨ ਮਨਾਉਣ। ਇਸ ਮੁਹਿੰਮ ਦੀ ਸ਼ੁਰੂਆਤ ਫਿਰੋਜ਼ਪੁਰ ਤੋਂ ਹੋਈ। ਦੱਸ ਦਈਏ ਕਿ ਐਸਐਸਪੀ ਚਰਨਜੀਤ ਸਿੰਘ ਵੱਲੋਂ 21 ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਨਾਲ ਹੀ ਉਨ੍ਹਾਂ ਨੂੰ ਫੁਲਾਂ ਦਾ ਗੁਲਦਸਤਾ ਦੇ ਕੇ ਜਨਮਦਿਨ ਵੀ ਮਨਾਇਆ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਇਹ ਸਭ ਕੀਤਾ ਗਿਆ ਹੈ ਜਿਸ ਨਾਲ ਮੁਲਾਜ਼ਮਾਂ ਦਾ ਹੌਂਸਲਾ ਵਧੇਗਾ।
Last Updated : Feb 3, 2023, 8:22 PM IST
TAGGED:
Ferozepur latest news