ਗੜ੍ਹਸ਼ੰਕਰ 'ਚ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਨੇ ਕੀਤਾ ਚੋਣ ਪ੍ਰਚਾਰ ਤੇਜ਼ - ਹਲਕਾ ਗੜ੍ਹਸ਼ੰਕਰ ਵਿੱਚ ਬੀਜੇਪੀ
ਗੜ੍ਹਸ਼ੰਕਰ: ਪੰਜਾਬ ਦੇ ਵਿੱਚ 20 ਫਰਵਰੀ ਨੂੰ ਹੋਣ ਵਾਲਿਆਂ ਵਿਧਾਨਸਭਾ ਚੋਣਾਂ ਲਈ ਚੋਣ ਪ੍ਰਚਾਰ ਪੂਰੀ ਤਰ੍ਹਾਂ ਨਾਲ ਭੱਖ ਚੁੱਕਿਆ ਹੈ, ਹਲਕਾ ਗੜ੍ਹਸ਼ੰਕਰ ਵਿੱਚ ਬੀਜੇਪੀ ਉਮੀਦਵਾਰ ਨਿਮਿਸ਼ਾ ਮਹਿਤਾ ਵੱਲੋਂ ਗੜ੍ਹਸ਼ੰਕਰ ਦੇ ਪੋਸੀ ਤੇ ਗੁਜ਼ਰਪੁਰ ਵਿੱਖੇ ਬੀਜੇਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਨਿਮਿਸ਼ਾ ਮਹਿਤਾ ਉਮੀਦਵਾਰ ਬੀਜੇਪੀ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਲਈ ਬੀਜੇਪੀ ਦੀ ਡਬਲ ਇੰਜਨ ਸਰਕਾਰ ਬਣਨੀ ਜਰੂਰੀ ਹੈ ਤੇ ਹਲਕਾ ਗੜ੍ਹਸ਼ੰਕਰ ਦੇ ਵਿੱਚ ਲੋਕਾਂ ਨੇ ਆਪਣਾ ਮਨ ਬਣਾ ਲਿਆ ਕਿ ਉਹ ਬੀਜੇਪੀ ਦੇ ਉਮੀਦਵਾਰ ਨੂੰ ਜਿੱਤਾਕੇ ਭੇਜਣਗੇ।
Last Updated : Feb 3, 2023, 8:12 PM IST