ਵੋਟਾਂ ਦੀ ਗਿਣਤੀ ਸ਼ੁਰੂ ਹੁੰਦੇ ਹੀ ਪੁਲਿਸ ਦਾ ਐਕਸ਼ਨ ! - counting of votes
ਨਵਾਂਸ਼ਹਿਰ: ਪੰਜਾਬ ਵਿੱਚ ਅੱਜ ਚੋਣ ਨਤੀਜਿਆਂ ਦਾ ਐਲਾਨ ਹੋਵੇਗਾ ਇਸਦੇ ਚੱਲਦੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹਾ ਨਵਾਂਸ਼ਹਿਰ ਵਿਧਾਨ ਸਭਾ ਦੇ ਚੋਣ ਨਤੀਜਿਆਂ ਲਈ ਸਿਆਸੀ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੋਟਾਂ ਦੇ ਗਿਣਤੀ ਹੋਣ ਵਾਲੇ ਸਥਾਨਾਂ ਉੱਪਰ ਪਹੁੰਚਣੇ ਸ਼ੁਰੂ ਹੋ ਗਏ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਾਰੇ ਕਾਊਂਟਿੰਗ ਏਜੰਟਾਂ ਨੂੰ ਚੈੱਕ ਕਰਕੇ ਭੇਜਿਆ ਜਾ ਰਿਹਾ ਹੈ। ਉਕਤ ਭਾਜਪਾ ਉਮੀਦਵਾਰ ਪੂਨਮ ਮਾਣਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਹਿਲਾਂ ਹੀ ਇਮਤਿਹਾਨ ਦੇ ਚੁੱਕੀ ਹੈ ਅਤੇ ਅੱਜ ਨਤੀਜਾ ਆਉਣ ਦਾ ਇੰਤਜ਼ਾਰ ਹੈ। ਇਸ ਦੌਰਾਨ ਕਿਹਾ ਕਿ ਇਸ ਪ੍ਰੀਖਿਆ 'ਚ ਪਾਸ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਤੀਜਿਆਂ ਨੂੰ ਲੈਕੇ ਉਨ੍ਹਾਂ ਵਿੱਚ ਭਾਰੀ ਉਤਸ਼ਾਹ ਹੈ।
Last Updated : Feb 3, 2023, 8:19 PM IST