ਭਾਜਪਾ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਰ੍ਹਾਂ ਸਮਝਾਇਆ ਵਿਧਾਇਕਾਂ ਦੀ ਇੱਕ ਤੋਂ ਵੱਧ ਪੈਨਸ਼ਨ ਦਾ ਮਾਮਲਾ - BJP leader Master Mohan Lal questions Bhagwant Mann government's decision
ਪਠਾਨਕੋਟ: ਸਾਬਕਾ ਵਿਧਾਇਕਾਂ ਦੀ ਇੱਕ ਤੋਂ ਵੱਧ ਪੈਨਸ਼ਨਾਂ ਉੱਪਰ ਲਗਾਈ ਰੋਕ ( Bhagwant Mann government's decision on former MLAs' pensions) ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਮਾਸਟਰ ਮੋਹਨ ਲਾਲ ਨੇ ਪੈਨਸ਼ਨਾਂ ਸਬੰਧੀ ਬੋਲਦਿਆਂ ਦੱਸਿਆ ਕਿ ਵਿਧਾਇਕਾਂ ਦੀ ਪੈਨਸ਼ਨ ਇੱਕੋ ਹੀ ਹੁੰਦੀ ਹੈ ਬਲਕਿ ਜੇ ਉਹ ਇੱਕ ਤੋਂ ਵੱਧ ਵਾਰ ਵਿਧਾਇਕ ਬਣਦਾ ਹੈ ਤਾਂ ਉਸਦੀ ਪੈਨਸ਼ਨ ਵਿੱਚ 7500 ਰੁਪਏ ਦਾ ਵਾਧਾ ਹੁੰਦਾ ਹੈ ਨਾ ਕਿ ਪੈਨਸ਼ਨ ਵੱਖ ਤੋਂ ਦਿੱਤੀ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਜੋ ਫੈਸਲੇ ਲਏ ਜਾ ਰਹੇ ਹਨ ਉਹ ਜਲਦਬਾਜੀ ਵਿੱਚ ਲਏ ਜਾ ਰਹੇ ਹਨ। ਉਨ੍ਹਾਂ ਸੀਐਮ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਹਰ ਕੋਈ ਫੈਸਲਾ ਸੋਚ ਸਮਝ ਕੇ ਲੈਣਾ ਚਾਹੀਦਾ ਹੈ। ਇਸਦੇ ਨਾਲ ਹੀ ਵਿਧਾਇਕਾਂ ਦੀ ਪੈਨਸ਼ਨ ਸਬੰਧੀ ਉਨ੍ਹਾਂ ਹੋਰ ਵੀ ਅਹਿਮ ਗੱਲਾਂ ਕਹੀਆਂ ਹਨ।
Last Updated : Feb 3, 2023, 8:20 PM IST