'ਪੰਜਾਬ ਦੀ ਅਰਥਵਿਵਸਥਾ 'ਤੇ CM ਭਗਵੰਤ ਮਾਨ ਕਰਨ ਵਾਈਟ ਪੇਪਰ ਜਾਰੀ' - ਪੰਜਾਬ ਦੀ ਅਰਥਵਿਵਸਥਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ (CM Bhagwant Mann's demand for economic package from PM Modi) ਕੀਤੀ ਗਈ ਹੈ। ਸੀਐਮ ਮਾਨ ਦੀ ਮੁਲਾਕਾਤ ਨੂੰ ਲੈਕੇ ਵਿਰੋਧੀਆਂ ਪਾਰਟੀਆ ਵੱਲੋਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਵਿੱਤੀ ਹਾਲਤ ਬਾਰੇ ਤੁਰੰਤ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਪੰਜਾਬ ਵਿੱਚ ਆਰਥਿਕ ਸੰਕਟ ਕਿਸ ਕਾਰਨ ਪੈਦਾ ਹੋਇਆ ਹੈ। ਇਸ ਲਈ ਕੌਣ ਜ਼ਿੰਮੇਵਾਰ ਹੈ, ਇਹ ਮਾਮਲਾ ਲੋਕਾਂ ਦੇ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਤ ਮਾਨ ਚੋਣਾਂ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਗਾਰੰਟੀਆਂ ਦਿੰਦੇ ਰਹੇ। ਇਸ ਦੇ ਨਾਲ ਹੀ ਪਾਰਟੀ ਆਗੂ ਇਹ ਵੀ ਕਹਿੰਦੇ ਰਹੇ ਕਿ ਉਹ ਪੰਜਾਬ ਵਿੱਚ ਦਿੱਲੀ ਮਾਡਲ ਲੈ ਕੇ ਆਉਣਗੇ ਅਤੇ ਉਸ ਮਾਡਲ ਤੋਂ ਮਾਲੀਆ ਪੈਦਾ ਕਰਕੇ ਸਾਰੇ ਵਾਅਦੇ ਪੂਰੇ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਫਜ਼ੂਲ ਖਰਚੀ ਨੂੰ ਰੋਕਣ ਲਈ ਕੰਮ ਕਰਨਾ ਚਾਹੀਦਾ ਹੈ ਨਾ ਫਜ਼ੂਲ ਖਰਚੀ ਨੂੰ ਵਧਾਇਆ ਜਾਵੇ।
Last Updated : Feb 3, 2023, 8:20 PM IST