ਬਰਨਾਲਾ ਵਿੱਚ ਬੀਕੇਯੂ ਉਗਰਾਹਾਂ ਵੱਲੋ ਕੀਤੀ ਗਈ ਰੈਲੀ, ਲੋਕਾਂ ਨੂੰ ਕੀਤਾ ਜਾਗਰੂਕ - ਲੋਕਾਂ ਨੂੰ ਕੀਤਾ ਜਾਗਰੂਕ
ਬਰਨਾਲਾ: ਪੰਜਾਬ ਵਿਚ ਜਿੱਥੇ ਇੱਕ ਪਾਸੇ ਵਿਧਾਨ ਸਭਾ ਚੋਣਾਂ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਉਥੇ ਦੂਜੇ ਪਾਸੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਸੂਬਾ ਪੱਧਰੀ ਲੋਕ ਕਲਿਆਣ ਰੈਲੀ ਕੀਤੀ ਗਈ। ਇਸ ਰੈਲੀ ਲਈ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਕਿਸਾਨ, ਨੌਜਵਾਨ ਅਤੇ ਔਰਤਾਂ ਸ਼ਾਮਲ ਹੋਏ। ਇਸ ਰੈਲੀ ਸਬੰਧੀ ਬੀਤੇ ਕੱਲ ਕਿਸਾਨ ਜੱਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਇਹ ਰੈਲੀ ਲੋਕਾਂ ਨੂੰ ਵੋਟ ਰਾਜਨੀਤੀ ਦੇ ਵਹਿਮ ਜਾਲ ਤੋਂ ਜਾਗਰੂਕ ਕਰਨਾ ਹੈ। ਕਿਉਂਕਿ ਚੋਣਾਂ ਕਦੇ ਵੀ ਲੋਕਾਂ ਦਾ ਭਲਾ ਨਹੀਂ ਕਰ ਸਕਦੀਆ। ਜਿਸ ਕਰਕੇ ਲੋਕਾਂ ਨੂੰ ਸੰਘਰਸ਼ ਦੇ ਰਾਹ ਪਾਉਣਾ ਹੀ ਰੈਲੀ ਦਾ ਮੁੱਖ ਮਕਸਦ ਹੈ।
Last Updated : Feb 3, 2023, 8:16 PM IST