ਸਮਾਜ ਸੇਵੀ ਸੰਸਥਾ ਦਾ ਸ਼ਲਾਘਾਯੋਗ ਉਪਰਾਲਾ - ਖੂਨਦਾਨ ਜ਼ਰੂਰ ਕਰਨਾ ਚਾਹੀਦਾ
ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਲੋੜਵੰਦ ਲੋਕਾਂ ਲਈ ਅਹਿਮ ਉਪਰਾਲਾ ਕੀਤਾ ਗਿਆ। ਕੋਸ਼ਿਸ਼ ਇੱਕ ਆਸ਼ਾ ਸੁਸਾਇਟੀ ਵੱਲੋਂ ਸ੍ਰੀ ਗੀਤਾ ਸੇਵਾ ਸੁਸਾਇਟੀ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਤਾਂ ਕਿ ਲੋੜਵੰਦ ਲੋਕ ਜਿਹੜੇ ਖੂਨ ਖਰੀਦ ਨਹੀਂ ਸਕਦੇ ਉਨ੍ਹਾਂ ਦੀ ਲੋੜ ਪੂਰੀ ਹੋ ਸਕੇ। ਖੂਨਦਾਨ ਕਰਨ ਆਏ ਲੋਕਾਂ ਨੇ ਦੱਸਿਆ ਕਿ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਕਿ ਲੋੜਵੰਦ ਨੂੰ ਸਹੀ ਸਮੇਂ ਉੱਪਰ ਖੂਨ ਮਿਲ ਸਕੇ ਅਤੇ ਮਨੁੱਖੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ। ਸਮਾਜ ਸੰਸਥਾ ਦੇ ਆਗੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਉਪਰਾਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
Last Updated : Feb 3, 2023, 8:21 PM IST