ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦਾ ਖਦਸ਼ਾ ! - ਸੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ
ਬਰਨਾਲਾ: ਜ਼ਿਲ੍ਹੇ ਦੇ ਬੱਸ ਅੱਡੇ ਦੇ ਬਾਥਰੂਮ ’ਚ ਪੁਲਿਸ ਚੌਕੀ ਦੇ ਨਜ਼ਦੀਕ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦਾ ਸ਼ੱਕ ਨਸ਼ੇ ਦੀ ਓਵਰਡੋਜ਼ ਨਾਲ ਹੋਣ ਜਤਾਇਆ ਜਾ ਰਿਹਾ ਹੈ। ਲੋਕਾਂ ਨੇ ਨੌਜਵਾਨ ਦੀ ਮੌਤ ਬਾਰੇ ਪੁਲਿਸ ਨੂੰ ਦੱਸਿਆ ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਹੈ। ਪੁਲਿਸ ਅਧਿਕਾਰੀ ਇਸ ਮੌਤ ਨੂੰ ਨਸ਼ੇ ਨਾਲ ਨਾ ਹੋਣ ਦਾ ਦਾਅਵਾ ਕਰ ਰਹੇ ਹਨ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਡੀਐਸਪੀ ਬਰਨਾਲਾ ਰਾਜੇਸ਼ ਕੁਮਾਰ ਸਨੇਹੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਕਿ ਇੱਕ ਨੌਜਵਾਨ ਬਰਨਾਲਾ ਬੱਸ ਅੱਡੇ ਦੇ ਬਾਥਰੂਮਾਂ ਵਿੱਚ ਡਿੱਗਿਆ ਪਿਆ ਹੈ ਜਿਸਤੋਂ ਬਾਅਦ ਮੌਕੇ ’ਤੇ ਜਾ ਕੇ ਦੇਖਿਆ ਤਾਂ ਨੌਜਵਾਨ ਡਿੱਗਿਆ ਪਿਆ ਸੀ, ਜਿਸਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਲਿਜਾ ਕੇ ਪੋਸਟਮਾਰਟਮ ਕਰਵਾਇਆ ਗਿਆ ਹੈ। ਮੌਤ ਦੇ ਅਸਲ ਕਾਰਨਾਂ ਦਾ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
Last Updated : Feb 3, 2023, 8:21 PM IST