ਅੰਮ੍ਰਿਤਸਰ ਤੋਂ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼ ਭੇਜੇ ਹਸਪਤਾਲ
ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਵਿੱਚ ਵੀ 3 ਹੋਰ ਸ਼ੱਕੀ ਮਰੀਜ਼ ਪਾਏ ਗਏ ਹਨ, ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੱਸਣਯੋਗ ਹੈ ਕਿ ਇਨ੍ਹਾਂ ਸ਼ੱਕੀ ਮਰੀਜ਼ਾਂ ਵਿੱਚੋਂ 2 ਮਰੀਜ਼ ਯੂਪੀ ਤੇ 1 ਮਰੀਜ਼ ਦਿੱਲੀ ਦਾ ਰਹਿਣ ਵਾਲਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 5 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਗੁਰੂ ਰਾਮਦਾਸ ਹਸਪਤਾਲ ਦੇ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ 40 ਸਾਲਾ ਸੁਭਾਸ਼ ਉੱਤਰ ਪ੍ਰਦੇਸ਼, 48 ਸਾਲਾ ਹਰੀ ਰਾਮ ਉੱਤਰ ਪ੍ਰਦੇਸ਼, 45 ਸਾਲਾ ਸ਼ਰਮਾ ਦਿੱਲੀ ਤੋਂ ਚੈਕਿੰਗ ਦੌਰਾਨ ਸ਼ੱਕੀ ਨਜ਼ਰ ਆਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦਾ ਤਾਪਮਾਨ 101ਡਿਗਰੀ ਤੋਂ ਵੱਧ ਸੀ ਤੇ ਬੁਖ਼ਾਰ ਦੇ ਕਰਕੇ ਉਨ੍ਹਾਂ ਨੂੰ ਇਹ ਮਰੀਜ਼ ਸ਼ੱਕੀ ਨਜ਼ਰ ਆਏ। ਜ਼ਿਕਰਯੋਗ ਹੈ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 5 ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਤੇ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।