ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਨਾਰਾਜ਼ ਬਿਕਰਮ ਮਜੀਠੀਆ, ਵੇਖੋ ਕੀ ਬੋਲੇ - ਪੰਜਾਬ ਵਿਧਾਨ ਸਭਾ
ਪੰਜਾਬ ਵਿਧਾਨ ਸਭਾ 'ਚ ਮਾਨਸੂਨ ਦੇ ਦੂਜੇ ਦਿਨ ਦੀ ਕਾਰਵਾਈ ਖ਼ਤਮ ਕਰਦਿਆਂ ਸਦਨ ਨੂੰ ਮੰਗਲਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਰਵਾਈ ਦੌਰਾਨ ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ। ਉੱਥੇ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਖੂਬ ਨਿਸ਼ਾਨੇ ਵਿੰਨ੍ਹੇ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਗੇਮ ਖੇਡ ਰਹੇ ਹਨ।