ਲਾਸ਼ ਲੱਭਣ ਗਈ ਪੁਲਿਸ ਨੂੰ ਮਿਲਿਆ ਅਸਲਾ - ਪੁਲਿਸ ਨੂੰ ਮਿਲਿਆ ਅਸਲਾ
ਫ਼ਤਹਿਗੜ੍ਹ ਸਾਹਿਬ: ਜ਼ਿਲ੍ਹਾ ਫ਼ਤਹਿਗੜ੍ਹ ਦੇ ਸਰਹਿੰਦ-ਪਟਿਆਲਾ ਰੋਡ 'ਤੇ ਪੈਂਦੀ ਭਾਖੜਾ ਵਿੱਚੋਂ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਅਸਲਾ ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਕਰਨ ਦੌਰਾਨ ਮਿਲਿਆ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਜਾਂਚ ਚੱਲ ਰਹੀ ਹੈ।