ਬਟਾਲਾ ਧਮਾਕਾ: ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ ਗਈਆਂ ਦੇਹਾਂ
ਗੁਰਦਾਸਪੁਰ ਦੇ ਬਟਾਲਾ ਵਿੱਚ ਇੱਕ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ 'ਚ ਹੁਣ ਤੱਕ 23 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ ਮਾਰੇ ਗਏ 19 ਮ੍ਰਿਤਕਾ ਦੀ ਪਛਾਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਦਾ ਦੇਰ ਰਾਤ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕਾਂ ਦੀ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਿਆ ਹੈ। ਹਾਦਸੇ 'ਚ 3 ਮ੍ਰਿਤਕਾ ਦੀ ਪਛਾਣ ਤੋਂ ਬਾਅਦ ਬੁੱਧਵਾਰ ਨੂੰ ਸਵੇਰੇ ਉਨ੍ਹਾਂ ਦਾ ਪੋਸਟਮਾਰਟਮ ਵੀ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ।