ਬੀ.ਐਸ.ਐਫ ਜਵਾਨ ਦੀ ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ - BSF
ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਤੁਰਕਾਂ ਵਾਲੀ ਦੀ ਢਾਣੀ ਰਾਏ ਸਿੱਖ ਵਿੱਚ ਬੀ.ਐਸ.ਐਫ ਜਵਾਨ ਦੀ ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਮਾਮਲੇ ਸਾਹਮਣੇ ਆਇਆ ਹੈ। ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰ ਵੱਲੋਂ ਪਹਿਲਾਂ ਥਾਣਾ ਘੇਰਿਆ ਗਿਆ ਅਤੇ ਫੇਰ ਫਲਾਈਓਵਰ। ਪੁਲਿਸ ਵੱਲੋਂ ਮਹਿਲਾ ਦੇ ਭਰਾ ਦੇ ਬਿਆਨ 'ਤੇ ਉਸ ਦੇ ਪਤੀ ਜੋ ਕਿ ਬੀ.ਐਸ.ਐਫ ਦੇ ਵਿਚ ਤੈਨਾਤ ਹੈ, ਦੇ ਖਿਲਾਫ਼ ਧਾਰਾ 302 ਦੇ ਤਹਿਤ ਮੁਕੱਦਮਾ ਦਰਜ ਕਰਕੇ ਮਹਿਲਾ ਦਾ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਪਰਿਵਾਰ ਦੇ ਹਵਾਲੇ ਕੀਤੀ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸਦੇ ਸਹੁਰੇ ਪਰਿਵਾਰ 'ਤੇ ਪਰਚਾ ਦਰਜ ਕਰਨ ਦੀ ਗੱਲ ਕਹੀ ਗਈ। ਲੜਕੀ ਦੇ ਪੇਕੇ ਪਰਿਵਾਰ ਦਾ ਕਹਿਣਾ ਸੀ ਕਿ ਜਦੋਂ ਤੱਕ ਉਸਦੇ ਸਹੁਰੇ ਪਰਿਵਾਰ ਦੇ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।