ਦਲਿਤਾਂ ਦੇ ਹੱਕਾਂ ਦੀ ਰਾਖੀ ਦਾ ਹਵਾਲਾ ਦੇ ਬਸਪਾ ਨੇਤਾ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ - ਦੀਨਾਨਗਰ
ਗੁਰਦਾਸਪੁਰ: ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟਿੰਨੂ ਦੀ ਅਗਵਾਈ ਵਿੱਚ ਬਸਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਬਸਪਾ ਦੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਮਨ ਕੁਮਾਰ ਆਪਣੇ ਸਾਥੀਆਂ ਸਮੇਤ ਬਸਪਾ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲੇ ਹੋਏ ਹਨ। ਇਸੇ ਕਾਰਨ ਉਹ 4 ਨਵੰਬਰ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਡਰਾਮਾ ਕਰਨ ਜਾ ਰਹੇ ਹਨ।