ਬਾਲ ਦਿਵਸ ਦੇ ਨਾਲ ਨੋ ਚਲਾਣ ਦਿਵਸ ਵੀ ਮਨਾਇਆ - Transport Minister of Punjab
ਜਲੰਧਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬਾਲ ਦਿਵਸ 'ਤੇ ਜਲੰਧਰ ਪੁੱਜੇ। ਉਥੇ ਉਹਨਾਂ ਕਿਹਾ ਕਿ ਸਾਡੇ ਵੱਲੋਂ ਬਾਲ ਦਿਵਸ ਦੇ ਨਾਲ ਨਾਲ ਨੋ ਚਲਾਣ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਕਈ ਮੌਤਾਂ ਇਸ ਕਰਕੇ ਹੋ ਜਾਂਦੀਆਂ ਹਨ, ਕਿਉਂਕਿ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਹਨ। ਜਿਸ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਹੈ ਕਿ ਉਹ ਲੋਕਾਂ ਨੂੰ ਹੱਥ ਜੋੜ ਕੇ ਬੇਨਤੀ ਕਰਦੇ ਹਨ, ਕਿ ਲੋਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਕੂਲ ਵਾਲੇ ਖੇਤਰ ਦੇ ਵਿੱਚ ਜ਼ਿਆਦਾ ਤੇਜ਼ ਵਾਹਨ ਚਲਾਏਗਾ। ਉਨ੍ਹਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।