ਕਾਂਗਰਸ ਦੀ ਥਾਂ ਪੁਲਿਸ VS ਅਕਾਲੀ ਦਲ ਦਾ ਹੈ ਮੁਕਾਬਲਾ: ਚੰਦੂਮਾਜਰਾ - politics news
ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪੈਂਦੇ ਚਨਾਰਥਲ ਕਲਾ ਦੇ ਇੱਕ ਟੂਰਨਾਮੈਂਟ 'ਚ ਸ਼ਿਰਕਤ ਕਰਨ ਪੁੱਜੇ ਸਾਬਕਾ ਐੱਮਪੀ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਜ਼ਿਮਨੀ ਚੋਣਾਂ ਕਾਂਗਰਸ 'ਤੇ ਅਕਾਲੀ ਦਲ ਵਿਚਕਾਰ ਨਾ ਹੋ ਕੇ ਪੁਲਿਸ ਤੇ ਅਕਾਲੀ ਦਲ ਵਿਚਕਾਰ ਹੋ ਰਹੀ ਹੈ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਕਾਰਤਰਪੁਰ ਲਾਂਘੇ ਦੀ ਫੀਸ ਬਾਰੇ ਸਵਾਲ ਪੁਛਿਆਂ ਗਿਆ ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਪਹਿਲਾਂ ਇਸ ਦੀ ਫੀਸ 2000 ਰੁਪਏ ਰੱਖੀ ਸੀ, ਜਦ ਕਿ ਗੱਲਬਾਤ ਤੋਂ ਬਾਅਦ ਇਸ ਨੂੰ 1400 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਰਕਾਰ ਨੂੰ ਕਹਿ ਕੇ ਡਿਪਲੋਮੈਟਿਕ ਤਰੀਕੇ ਨਾਲ ਪਾਕਿਸਤਾਨ 'ਤੇ ਦਬਾਅ ਬਣਾਉਣ ਦੀ ਕੌਸ਼ਿਸ਼ ਕੀਤੀ ਜਾ ਰਹੀ ਹੈ।