CONSTITUTION DAY: ਫਿਰੋਜ਼ਪੁਰ ਦੇ ਸਰਕਾਰੀ ਸਕੂਲ 'ਚ ਮਨਾਇਆ ਗਿਆ ਸੰਵਿਧਾਨ ਦਿਵਸ - ਜੱਜ ਏਕਤਾ ਉਪਲ
ਫਿਰੋਜ਼ਪੁਰ:26 ਨਵੰਬਰ ਨੂੰ ਸੰਵਿਧਾਨ ਦਿਵਸ (CONSTITUTION DAY) ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ 1949 ਵਿੱਚ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ। ਕਾਨੂੰਨ ਸਭ ਲਈ ਹੈ ਅਤੇ ਸਭ ਲਈ ਇੱਕ ਹੀ ਹੈ ਦੇ ਮਨੋਰਥ ਨਾਲ ਅੱਜ (ਸ਼ੁੱਕਰਵਾਰ) ਜ਼ਿਲ੍ਹਾ ਕਾਨੂੰਨ ਅਥਾਰਟੀ ਫਿਰੋਜ਼ਪੁਰ(Law Authority Ferozepur) ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕਰਤੱਵਾਂ ਤੋਂ ਜਾਣੂੰ ਕਰਵਾਇਆ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦੇ ਪਿੰਡ ਬਜੀਦਪੁਰ ਸਾਹਿਬ ਦੇ ਸਰਕਾਰੀ ਸਕੂਲ(Government school of village Bajidpur Sahib) ਵਿੱਚ ਜੱਜ ਸਾਹਿਬਾਨ ਪਹੁੰਚੇ। ਉਨ੍ਹਾਂ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਾਨੂੰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਬੱਚਿਆਂ ਦਾ ਮਨੋਬਲ ਉੱਚਾ ਚੁੱਕਣ ਲਈ ਪੜ੍ਹਾਈ ਵਿੱਚ ਮੱਲਾਂ ਮਾਰਨਣ ਦੀ ਹੱਲਾਸ਼ੇਰੀ ਵੀ ਦਿੱਤੀ। ਸਕੂਲ ਕੈਂਪਸ ਵਿੱਚ ਬੱਚਿਆਂ ਦੇ ਸਨਮੁੱਖ ਹੁੰਦਿਆਂ ਮਾਣਯੋਗ ਜੱਜ ਏਕਤਾ ਉਪਲ ਨੇ ਕਿਹਾ ਕਿ ਅੱਜ ਸ਼ੁੱਕਰਵਾਰ ਸੰਵਿਧਾਨ ਦਿਵਸ ਦੇ ਤਹਿਤ ਬਜੀਦਪੁਰ ਸਰਕਾਰੀ ਸਕੂਲ ਵਿਚ ਪਹੁੰਚ ਕੀਤੀ ਹੈ। ਜਿਥੇ ਬੱਚਿਆਂ ਨੂੰ ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਜਾਣਕਾਰੀ ਲੈਣ ਲਈ ਬੱਚਿਆਂ ਅਤੇ ਅਧਿਆਪਕਾਂ ਨੇ ਕਾਫੀ ਉਤਸੁਕਤਾ ਦਿਖਾਈ।