ਕੋਰੋਨਾ ਵਾਇਰਸ: ਪੰਜਾਬ ਦਾ ਸਿਹਤ ਵਿਭਾਗ ਤਿਆਰ, ਬਣਾਏ ਗਏ ਸਪੈਸ਼ਲ ਵਾਰਡ - ਕੋਰੋਨਾ ਵਾਇਰਸ
ਕੇਰਲ 'ਚ ਕੋਰੋਨਾ ਵਾਇਰਸ ਦੇ ਮਰੀਜ਼ ਦੀ ਪੁਸ਼ਟੀ ਹੋਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਏ ਹਨ। ਇਸ ਲੜੀ 'ਚ ਪੰਜਾਬ 'ਚ ਵੀ ਸਿਹਤ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਸਪਤਾਲਾਂ 'ਚ ਸਪੈਸ਼ਲ ਵਾਰਡ ਬਣਾਏ ਗਏ ਹਨ। ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਕਿ ਜੇ ਕਿਸੇ ਨੂੰ ਕੋਰੋਨਾ ਵਾਇਰਸ ਦੇ ਲੱਛਣਾਂ ਦਾ ਖਦਸ਼ਾ ਲੱਗਦਾ ਹੈ ਤਾਂ ਉਹ ਤੁਰੰਤ ਹਸਪਤਾਲ ਪਹੁੰਚੇ।