ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ਼ ਖੋਲੇਆ ਮੋਰਚਾ - Punjab Government
ਪਠਾਨਕੋਟ : ਕੇਂਦਰ ਸਰਕਾਰ ਤੋਂ ਬਾਅਦ ਹੁਣ ਲਦਪਾਲਮਾ ਟੋਲ ਪਲਾਜ਼ਾ 'ਤੇ ਪੰਜਾਬ ਸਰਕਾਰ ਦੇ ਖਿਲਾਫ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਇਹ ਪ੍ਰਦਰਸ਼ਨ ਗੰਨੇ ਦੇ ਰੇਟ ਵੀਹ ਸਾਲਾਂ ਤੋਂ ਨਾਂ ਵਧਾਏ ਜਾਣ ਨੂੰ ਲੈਕੇ ਕੇ ਕੀਤਾ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੂਬਾ ਸਰਕਾਰ ਪੈਸੇ ਨਹੀਂ ਵਧਾਏ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਵੀ ਨਾਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।