ਮਿੰਨੀ ਸਕੱਤਰੇਤ ਦੇ ਬਾਹਰ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ - AAP leader Jaspal Chechi
ਹੁਸ਼ਿਆਰਪੁਰ: ਅੱਜ ਸ਼ਨੀਵਾਰ ਹੁਸ਼ਿਆਰਪੁਰ (Hoshiarpur) ਮਿੰਨੀ ਸਕੱਤਰੇਤ ਦੇ ਬਾਹਰ ਆਮ ਆਦਮੀ ਪਾਰਟੀ(Aam Aadmi Party outside the Mini Secretariat) ਦੇ ਸੀਨੀਅਰ ਆਗੂ ਜਸਪਾਲ ਚੇਚੀ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ(Deputy CM Sukhjinder Singh Randhawa) ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ(Transport Minister Raja Waring) ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਗੱਲਬਾਤ ਦੌਰਾਨ ਆਪ ਆਗੂ ਜਸਪਾਲ ਚੇਚੀ(AAP leader Jaspal Chechi) ਨੇ ਕਿਹਾ ਕਿ ਸੱਤਾ ਦੇ ਨਸ਼ੇ 'ਚ ਕਾਂਗਰਸ ਦੇ ਦੋਵੇਂ ਮੰਤਰੀ ਆਮ ਲੋਕਾਂ ਨੂੰ ਕੀੜੇ ਮਕੌੜੇ ਵਾਂਗ ਸਮਝ ਰਹੇ ਹਨ। ਜਿਸ ਤਰ੍ਹਾਂ ਕੱਲ੍ਹ ਉਨ੍ਹਾਂ ਵੱਲੋਂ ਮੁਲਾਜ਼ਮਾਂ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਉਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਦੇ ਮੰਤਰੀ ਕਿੰਨੇ ਕੁ ਆਮ ਲੋਕਾਂ ਦੇ ਹਿਤੈਸ਼ੀ ਹਨ। ਚੇਚੀ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚੰਨੀ ਖੁਦ ਨੂੰ ਆਮ ਵਿਅਕਤੀ ਹੋਣ ਦਾ ਦਾਅਵਾ ਕਰਦੇ ਹਨ। ਪਰੰਤੂ ਦੂਜੇ ਪਾਸੇ ਸਰਕਾਰ ਦੇ ਮੰਤਰੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਧੱਕੇਸ਼ਾਹੀ 'ਤੇ ਉਤਰ ਆਏ ਹਨ।