ਹਰਿਆਣਾ ਪੈਟਰਨ ਲਾਗੂ ਕਰਾਉਣ ਲਈ ਆਂਗਣਵਾੜੀ ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਆਂਗਣਵਾੜੀ ਵਰਕਰਾਂ(Anganwadi worker) ਵੱਲੋਂ ਅੱਜ ਐਤਵਾਰ ਬਠਿੰਡਾ ਸ਼ਹਿਰ ਵਿੱਚ ਹਰਿਆਣਾ ਪੈਟਰਨ ਲਾਗੂ ਕਰਵਾਉਣ ਲਈ(To implement Haryana pattern) ਰੋਸ ਪ੍ਰਦਰਸ਼ਨ ਕੀਤਾ ਗਿਆ। ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇਕੱਠੇ ਹੋਏ ਇਨ੍ਹਾਂ ਆਂਗਣਵਾੜੀ ਵਰਕਰਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਪਰ ਸੱਤਾ 'ਤੇ ਕਾਬਜ਼ ਹੋਣ ਤੋਂ ਬਾਅਦ ਇਨ੍ਹਾਂ ਨੇ ਆਂਗਣਵਾੜੀ ਵਰਕਰਾਂ(Anganwadi worker) ਦੀਆਂ ਮੰਗਾਂ ਨੂੰ ਵਿਸਾਰ ਦਿੱਤਾ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੇ ਹੁਣ ਇਹ ਸੰਘਰਸ਼ ਵਿੱਢਿਆ ਹੈ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ(Assembly elections) ਵਿੱਚ ਕਾਂਗਰਸ ਦਾ ਜੰਮ ਕੇ ਵਿਰੋਧ ਕਰਨਗੇ।