ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦਾ ਗੁਰਤਾਗੱਦੀ ਦਿਵਸ ਤੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - Amritsar
ਅੰਮ੍ਰਿਤਸਰ: ਸਿੱਖ ਕੌਮ ਹਮੇਸ਼ਾ ਹੀ ਅਰਦਾਸ ਵਿੱਚ ਕਹਿੰਦੀ ਹੈ, 'ਸ੍ਰੀ ਗੁਰੂ ਹਰਿਕ੍ਰਿਸ਼ਨ ਧਿਆਇਐ ਜਿਸ ਡੀਢੇ ਸਭ ਦੁਖ ਜਾਏ'। ਉੱਥੇ ਹੀ ਸ੍ਰੀ ਹਰਿਕ੍ਰਿਸ਼ਨ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਅਤੇ ਉਲਾਸ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸਿੱਖ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੰਗਤਾਂ ਦੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜੇਕਰ ਗੱਲ ਕੀਤੀ ਜਾਵੇ ਸ਼ਰਧਾਲੂਆਂ ਦੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਕੌਮ ਦੇ ਅੱਠਵੇਂ ਗੁਰੂ ਸ੍ਰੀ ਹਰਿਕ੍ਰਿਸ਼ਨ ਜੀ ਦਾ ਗੁਰਤਾ ਗੱਦੀ ਦਿਵਸ ਹੈ ਅਤੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਉੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਆਪਣੇ ਆਪ ਨੂੰ ਵੱਡਭਾਗਾ ਸਮਝ ਰਹੇ ਹਾਂ। ਉਹਨਾਂ ਕਿਹਾ ਕਿ ਸਾਨੂੰ ਗੁਰੂ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ।