ਧਰਮੀ ਫੌਜੀਆਂ ਨੇ SGPC ਦਫ਼ਤਰ ਦੇ ਬਾਹਰ ਧਰਨਾ ਕੀਤਾ ਸ਼ੁਰੂ - online punjabi news
ਜੂਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਫੌਜੀਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਰਨਲ ਹਾਊਸ ਵਿੱਚ ਪਾਸ ਮਤੇ ਮੁਤਾਬਿਕ 50 ਹਜ਼ਾਰ ਸਾਲਾਨਾ ਰਕਮ ਦਿੱਤੀ ਜਾਵੇ। ਧਰਨਾ ਦੇ ਰਹੇ ਫੌਜੀਆਂ ਨੇ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਜੰਮਕੇ ਭੜਾਸ ਕੱਢੀ।