ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਕਰਨ ਪਹੁੰਚੇ ਕਿਸਾਨ ਗ੍ਰਿਫ਼ਤਾਰ - Finance Minister Manpreet Singh Badal
🎬 Watch Now: Feature Video
ਬਠਿੰਡਾ: ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਸਰਕਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ, ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ। ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਬਠਿੰਡਾ ਵਿਖੇ ਵੱਖ ਵੱਖ ਸਮਾਗਮਾਂ 'ਚ ਸ਼ਿਰਕਤ ਕਰਨ ਪਹੁੰਚੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੂੰ ਜਥੇਬੰਦੀ ਨੇ ਧੱਕਾ ਮੁੱਕੀ ਕਰ ਛੁਡਾਇਆ। ਕਿਸਾਨਾਂ ਵੱਲੋਂ ਮੁਆਵਜ਼ੇ ਨੂੰ ਲੈ ਕੇ ਕਾਂਗਰਸ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾ ਚਿਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਪ੍ਰਦਰਸ਼ਨ ਕਰਦੇ ਰਹਾਂਗੇ।